ਲਾਵਾਰਸ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ
ਨਵੀਂ ਦਿੱਲੀ, 27 ਅਕਤੂਬਰ- ਸੁਪਰੀਮ ਕੋਰਟ ਨੇ ਅੱਜ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਇਕ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਸੁਣਵਾਈ 'ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਨੋਟ ਕੀਤਾ ਕਿ ਲਾਵਾਰਸ ਕੁੱਤਿਆਂ ਦੀ ਸਮੱਸਿਆ ਬਾਰੇ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਜ਼ਿਆਦਾਤਰ ਰਾਜਾਂ ਨੇ ਅਜੇ ਤੱਕ ਹਲਫ਼ਨਾਮਾ ਦਾਇਰ ਨਹੀਂ ਕੀਤਾ ਹੈ। ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੁਪਰੀਮ ਕੋਰਟ ਨੇ ਮੁੱਖ ਸਕੱਤਰਾਂ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
;
;
;
;
;
;