JALANDHAR WEATHER

ਕੰਗਣਾ ਰਣੌਤ ਦੀ ਬਠਿੰਡਾ ਅਦਾਲਤ ਵਿਚ ਪੇਸ਼ੀ ਨੂੰ ਲੈ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

ਬਠਿੰਡਾ, 27 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਬਹਾਦਰਗੜ ਜੰਡੀਆਂ ਦੀ ਇਕ ਬਜ਼ੁਰਗ ਔਰਤ ਮਹਿੰਦਰ ਕੌਰ ਖਿਲਾਫ਼ ਗਲਤ ਟਿੱਪਣੀਆਂ ਕਰਨ ਨੂੰ ਲੈ ਕੇ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਸੰਸਦ ਮੈਂਬਰ ਤੇ ਪ੍ਰਸਿੱਧ ਫਿਲਮ ਅਦਾਕਾਰ ਕੰਗਨਾ ਰਣੌਤ ਦੀ ਬਠਿੰਡਾ ਅਦਾਲਤ ਵਿਚ ਪੇਸ਼ੀ ਅੱਜ ਹੋ ਰਹੀ ਹੈ, ਜਿਸ ਦੇ ਚਲਦਿਆਂ ਬਠਿੰਡਾ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ। ਅਦਾਲਤੀ ਕੰਪਲੈਕਸ ਦੇ ਨੇੜਲੇ ਚੌਰਸਤਿਆ ਵਿਚ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।


ਦੱਸਣਯੋਗ ਹੈ ਕਿ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ ਪਹਿਲਾਂ ਕੰਗਣਾ ਨੂੰ ਕਈ ਵਾਰ ਸੰਮਨ ਜਾਰੀ ਕੀਤੇ ਸਨ ਅਤੇ ਉਸਨੇ ਆਪਣੇ ਵਕੀਲ ਰਾਹੀਂ ਪਹਿਲਾਂ ਕੇਸ ਨੂੰ ਰੱਦ ਕਰਨ ਅਤੇ ‌ਫਿਰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਲਈ ਉੱਚ ਅਦਾਲਤ ਤੱਕ ਚਾਰਾਜੋਈ ਕੀਤੀ ਸੀ ਪਰ ਅਦਾਲਤ ਨੇ ਅਰਜ਼ੀਆਂ ਨੂੰ ਰੱਦ ਕਰਕੇ ਕੰਗਣਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹੋਏ ਸਨ। ਜਿਸ ਮਗਰੋਂ ਕੰਗਣਾ ਨੇ ਬਾਅਦ ਦੁਪਹਿਰ 2 ਵਜੇ ਤੋਂ ਬਾਅਦ ਅਦਾਲਤ ਵਿੱਚ ਪੇਸ਼ ਹੋਣ ਦੀ ਪ੍ਰਵਾਨਗੀ ਲਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ