ਮੌਤ ਦੇ ਮਾਮਲੇ ਚ ਇਨਸਾਫ਼ ਲਈ ਲੱਗੇ ਧਰਨੇ ਵਿਚ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਤੇ ਬੀਬੀ ਗੁਲਸ਼ਨ
ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਘੁਲਾਟੀਏ ਮਰਹੂਮ ਸਰਦਾਰ ਸੁੱਚਾ ਸਿੰਘ ਦੇ ਪੋਤਰੇ ਸੁਖਦੇਵ ਸਿੰਘ ਵੰਗਲ, ਉਸ ਦੇ ਪੁੱਤਰ ਸ਼ਮਿੰਦਰ ਸਿੰਘ ਸੰਧੂ ਸੂਬਾ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਖੇਤ ਵਿਚ ਝੋਨਾ ਵੱਢਣ ਗਏ ਪਿੰਡ ਲੁਬਾਣਿਆਂ ਵਾਲੀ ਦੇ ਵਿਅਕਤੀਆਂ ਵਲੋਂ ਪਰਿਵਾਰਿਕ ਮੈਂਬਰਾਂ ਦੀ ਕਥਿਤ ਕੁੱਟਮਾਰ ਕਰਨ ਦਾ ਮਾਮਲਾ ਦਿਨੋ ਦਿਨ ਵੱਧ ਰਿਹਾ ਹੈ ਅਤੇ ਕੁਝ ਦਿਨ ਬਾਅਦ ਸੁਖਦੇਵ ਸਿੰਘ ਪਿੰਡ ਵੰਗਲ ਦੀ ਮੌਤ ਹੋ ਗਈ ਸੀ, ਉਸ ਦੀ ਲਾਸ਼ 9 ਦਿਨਾਂ ਤੋਂ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਸ੍ਰੀ ਮੁਕਤਸਰ ਸਾਹਿਬ ਇਹ ਪਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕ ਆਗੂ ਸਮੇਤ ਭਾਵੇਂ ਪੰਜ ਜਣਿਆਂ ਤੇ ਪੀੜਿਤ ਪਰਿਵਾਰ ਅਤੇ ਜਥੇਬੰਦੀਆਂ ਵਲੋਂ ਦੀਵਾਲੀ ਵਾਲੇ ਦਿਨ ਸੜਕ ਜਾਮ ਕਰਨ ਮਗਰੋਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਪਰ ਪਰਚੇ ਵਿਚ ਸ਼ਾਮਿਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਰੋਸ ਵਜੋਂ ਹੁਣ ਅਣਮਿਥੇ ਸਮੇਂ ਲਈ ਡਿਪਟੀ ਕਮਿਸ਼ਨਰ ਦਫਤਰ ਅੱਗੇ ਸੰਯੁਕਤ ਕਿਸਾਨ ਮੋਰਚਾ ਅਤੇ ਫਰੀਡਮ ਫਾਈਟਰ ਉੱਤਰਾਧਿਕਾਰ ਜਥੇਬੰਦੀ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਸੁਖਦੇਵ ਸਿੰਘ ਦੀ ਮੌਤ ਦੇ ਮਾਮਲੇ ਵਿਚ ਇਨਸਾਫ ਦੇਣ ਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ। ਇਸ ਧਰਨੇ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸੰਸਦ ਮੈਂਬਰ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਪਰਮਿੰਦਰ ਸਿੰਘ ਢੀਂਡਸਾ ਢੀਂਡਸਾ ਨੇ ਪੁਲਿਸ ਪ੍ਰਸ਼ਾਸਨ ਦੇ ਰਵੱਈਏ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਇਸ ਪਰਿਵਾਰ ਨਾਲ ਡੱਟ ਕੇ ਖੜੀ ਹੈ।
;
;
;
;
;
;