ਛੱਤਬੀੜ ਦੇ ਚਿੜੀਆ ਘਰ ਵਿਚ ਇਲਕਟ੍ਰਾਨਿਕ ਗੱਡੀਆਂ ਨੂੰ ਲੱਗੀ ਅੱਗ
ਮੋਹਾਲੀ, ਅਕਤੂਬਰ (ਹੈਪੀ ਪੰਡਵਾਲਾ)- ਅੱਜ ਛੱਤਬੀੜ ਚਿੜੀਆਘਰ ਵਿਚ ਸੈਲਾਨੀਆਂ ਦੀ ਸਵਾਰੀ ਲਈ ਵਰਤੇ ਜਾਣ ਵਾਲੇ ਇਲੈਕਟ੍ਰਾਨਿਕ ਵਾਹਨਾਂ ਵਿਚ ਅੱਗ ਲੱਗ ਗਈ। ਲਗਭਗ 12 ਵਾਹਨ ਅੱਗ ਦੀ ਲਪੇਟ ਵਿਚ ਆ ਗਏ। ਅੱਗ ਉਦੋਂ ਲੱਗੀ ਜਦੋਂ ਉਹ ਇਕ ਚਾਰਜਿੰਗ ਸਟੇਸ਼ਨ ’ਤੇ ਖੜ੍ਹੇ ਸਨ। ਜਿਵੇਂ ਹੀ ਕਰਮਚਾਰੀਆਂ ਨੇ ਅੱਗ ਦੀਆਂ ਲਪਟਾਂ ਵੇਖੀਆਂ, ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜ਼ੀਰਕਪੁਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ ਗਿਆ ਸੀ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਕੋਈ ਵੀ ਅਧਿਕਾਰੀ ਇਸ ਸਮੇਂ ਕੋਈ ਟਿੱਪਣੀ ਨਹੀਂ ਕਰ ਰਿਹਾ ਹੈ।
ਰਿਪੋਰਟਾਂ ਅਨੁਸਾਰ ਇਹ ਘਟਨਾ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਰੇ ਵਾਹਨ ਚਾਰਜਿੰਗ ਸਟੇਸ਼ਨ ’ਤੇ ਖੜ੍ਹੇ ਸਨ ਤੇ ਚਾਰਜਿੰਗ ਚੱਲ ਰਹੀ ਸੀ। ਵਾਹਨਾਂ ਵਿਚੋਂ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਮੰਨਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਹੋਇਆ ਸੀ, ਜਿਸ ਕਾਰਨ ਅੱਗ ਲੱਗੀ।
ਘਟਨਾ ਦੀ ਸੂਚਨਾ ਮਿਲਦੇ ਹੀ ਡੇਰਾਬੱਸੀ ਅਤੇ ਜ਼ੀਰਕਪੁਰ ਤੋਂ ਦੋ ਫਾਇਰ ਬ੍ਰਿਗੇਡ ਗੱਡੀਆਂ ਤੁਰੰਤ ਘਟਨਾ ਸਥਾਨ ’ਤੇ ਪਹੁੰਚ ਗਈਆਂ। ਸਟਾਫ਼ ਨੇ ਪਹਿਲਾਂ ਬਿਜਲੀ ਪੈਨਲ ਵੱਲ ਜਾਣ ਵਾਲੀਆਂ ਬਿਜਲੀ ਸਪਲਾਈ ਦੀਆਂ ਤਾਰਾਂ ਨੂੰ ਕੱਟ ਦਿੱਤਾ, ਜਿਸ ਤੋਂ ਬਾਅਦ ਅੱਗ ਬੁਝਾਉਣ ਦੀਆਂ ਹੋਰ ਕਾਰਵਾਈਆਂ ਸ਼ੁਰੂ ਹੋ ਗਈਆਂ।
ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਅਤੇ ਫਾਇਰ ਬ੍ਰਿਗੇਡ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
;
;
;
;
;
;
;
;