JALANDHAR WEATHER

ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਲਈ 1 ਕਰੋੜ 59 ਲੱਖ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ

ਸੰਗਰੂਰ, 28 ਅਕਤੂਬਰ ( ਧੀਰਜ ਪਸ਼ੌਰੀਆ ) - ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜ਼ਿਲ੍ਹੇ ਦੇ ਕੁੱਲ 311 ਲਾਭਪਾਤਰੀਆਂ ਨੂੰ 1 ਕਰੋੜ 59 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਲਈ ਜਾਰੀ ਕੀਤੀ ਗਈ ਰਾਸ਼ੀ ਵਿਚ ਅਨੁਸੂਚਿਤ ਜਾਤੀਆਂ ਲਈ 1 ਕਰੋੜ 7 ਲੱਖ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ 51 ਲੱਖ 51 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ ।


ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ’ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਮਈ 2025 ਤੋਂ ਜੁਲਾਈ 2025 ਤੱਕ ਦੇ 210 ਲਾਭਪਾਤਰੀਆਂ ਲਈ 1.07 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ ਮਹੀਨਾ ਮਈ 2025 ਤੋਂ ਜੁਲਾਈ 2025 ਤੱਕ ਦੇ 101 ਲਾਭਪਾਤਰੀਆਂ ਲਈ 51.51 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ