JALANDHAR WEATHER

ਭੇਦਭਰੇ ਹਾਲਾਤ ਵਿਚ ਰੀਪਰ ਵਿਚ ਕੱਟ ਜਾਣ ਕਾਰਨ ਨੌਜਵਾਨ ਦੀ ਹੋਈ ਮੌਤ

ਭਵਾਨੀਗੜ੍ਹ (ਸੰਗਰੂਰ ) , 28 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਰਾਧਾ ਕ੍ਰਿਸ਼ਨ ਮੰਦਰ ਦੇ ਨੇੜਲੇ ਖੇਤਾਂ ਵਿਚ ਇਕ ਵਿਅਕਤੀ ਭੇਦਭਰੇ ਹਾਲਾਤ ਵਿਚ ਰੀਪਰ ਵਿਚ ਕੱਟ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਦੀਪੂ ਖ਼ਾਨ 26 ਸਾਲ ਪੁੱਤਰ ਹਰੀਆ ਖ਼ਾਨ ਵਾਸੀ ਬਘਰੋਲ ਜੋ ਆਪਣੇ ਚਾਚੇ ਕੋਲ ਜਿਸ ਦਾ ਕਮਾਨੀਆਂ ਠੀਕ ਕਰਨ ਦੀ ਦੁਕਾਨ ਹੈ, ’ਤੇ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਉਹ ਨੇੜਲੇ ਖੇਤ ਵਿਚ ਚਲਾ ਗਿਆ, ਜਿਥੇ ਉਹ ਭੇਦਭਰੇ ਢੰਗ ਨਾਲ ਝੋਨੇ ਦੀ ਪਰਾਲੀ ਕੱਟ ਰਹੇ ਰੀਪਰ ਵਿਚ ਆ ਕੇ ਕੱਟਿਆ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਸੰਗਰੂਰ ਭੇਜ ਦਿੱਤਾ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਅਜੇ ਪਿੰਡ ਤੋਂ ਆ ਰਹੇ ਹਨ। ਉਨ੍ਹਾਂ ਦੇ ਬਿਆਨਾਂ ਉਪਰੰਤ ਹੀ ਲਾਸ਼ ਦਾ ਪੋਸਮਾਰਟਮ ਕਰਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ