ਅੰਬਾਲਾ ਹਵਾਈ ਸਟੇਸ਼ਨ ਪਹੁੰਚੇ ਰਾਸ਼ਟਰਪਤੀ ਮੁਰਮੂ
ਅੰਬਾਲਾ, 29 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਅੰਬਾਲਾ ਹਵਾਈ ਸੈਨਾ ਸਟੇਸ਼ਨ 'ਤੇ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕੀਤਾ। ਹਵਾਈ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਿਪਸੀ ਤੋਂ ਪਰੇਡ ਦਾ ਨਿਰੀਖਣ ਕੀਤਾ। ਉਹ ਬਾਅਦ ਵਿਚ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਸਟੇਸ਼ਨ 'ਤੇ ਵੱਖ-ਵੱਖ ਯੂਨਿਟਾਂ ਦਾ ਨਿਰੀਖਣ ਕਰਨਗੇ।
ਇਸ ਤੋਂ ਬਾਅਦ ਰਾਸ਼ਟਰਪਤੀ ਰਾਫੇਲ ਲੜਾਕੂ ਜਹਾਜ਼ ਵਿਚ ਉਡਾਣ ਭਰਨਗੇ।
;
;
;
;
;
;
;