ਭਗਵਾਨ ਵਾਲਮੀਕੀ ਤੀਰਥ ਵਿਖੇ ਧਾਰਮਿਕ ਝੰਡੇ ਦੀ ਬੇਅਦਬੀ ਦੇ ਖ਼ਿਲਾਫ਼ ਵਾਲਮੀਕੀ ਭਾਈਚਾਰੇ ਵਲੋਂ ਪ੍ਰਦਰਸ਼ਨ
ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਵਾਲਮੀਕੀ ਤੀਰਥ ਰਾਮ ਤੀਰਥ ਵਿਖੇ ਧਾਰਮਿਕ ਝੰਡੇ ਨੂੰ ਲੈ ਕੇ ਸੰਤ ਸਮਾਜ ਅਤੇ ਸੰਗਠਨਾਂ ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਾਲਮੀਕੀ ਤੀਰਥ ਵਿਖੇ ਨਾਥ ਸੰਤਾਂ ਵਲੋਂ ਝੰਡੇ ਦੀ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ।
;
;
;
;
;
;
;