15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ (ਕਸ਼ਮੀਰ) ਤੋਂ ਸਜਾਇਆ ਜਾਵੇਗਾ ਨਗਰ ਕੀਰਤਨ- ਐਡਵੋਕੇਟ ਧਾਮੀ
ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਵਫਦ ਵਲੋਂ ਅੱਜ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ੍ਰੀ ਮਨੋਜ ਸਿਨ੍ਹਾ ਨਾਲ ਮੁਲਾਕਾਤ ਕੀਤੀ ਗਈ ਤੇ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਾਰੀਖ ਤੈਅ ਕੀਤੀ ਗਈ। ਇਸ ਤੋਂ ਬਾਅਦ ਜਾਣਕਾਰੀ ਦਿੰਦਿਆਂ ਪ੍ਰਧਾਨ ਧਾਮੀ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਮਟਨ, ਕਸ਼ਮੀਰ ਤੋਂ 15 ਨਵੰਬਰ ਨੂੰ ਨਗਰ ਕੀਰਤਨ ਅਰੰਭ ਕੀਤਾ ਜਾਵੇਗਾ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਇਸ ਵਫ਼ਦ ਵਿਚ ਭਾਈ ਰਜਿੰਦਰ ਸਿੰਘ ਮਹਿਤਾ ਤੇ ਬੀਬੀ ਹਰਜਿੰਦਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ, ਹੋਰ ਅਧਿਕਾਰੀ ਤੇ ਜੰਮੂ ਕਸ਼ਮੀਰ ਦੇ ਪ੍ਰਮੁੱਖ ਸਿੱਖ ਆਗੂ ਹਾਜ਼ਰ ਸਨ।
;
;
;
;
;
;
;