ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸੁਨਿਆਰੇ ਤੋਂ ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ
ਜਲੰਧਰ, 30 ਅਕਤੂਬਰ- ਜਲੰਧਰ ਵਿਚ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਲੁਟੇਰਿਆਂ ਨੇ ਭਾਰਗਵ ਕੈਂਪ ਇਲਾਕੇ ਵਿਚ ਇਕ ਸੁਨਿਆਰੇ ’ਤੇ ਪਿਸਤੌਲ ਤਾਣ ਕੇ ਉਸ ਤੋਂ ਲੱਖਾਂ ਰੁਪਏ ਦੀ ਨਕਦੀ ਅਤੇ ਸੋਨਾ ਲੁੱਟ ਲਿਆ ਅਤੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਭਾਰਗਵ ਕੈਂਪ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਦੁਕਾਨਦਾਰ ਨੇ ਭਾਰਗਵ ਕੈਂਪ ਵਿਚ ਆਪਣੀ ਦੁਕਾਨ ਖੋਲ੍ਹੀ, ਲੁਟੇਰਿਆਂ ਨੇ ਪਿਸਤੌਲ ਤਾਣ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਹ ਘਟਨਾ ਸੀ.ਸੀ.ਟੀ.ਵੀ. ਵਿਚ ਕੈਦ ਹੋਣ ਤੋਂ ਬਾਅਦ ਪੁਲਿਸ ਨੇ ਹੁਣ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਫੋਰੈਂਸਿਕ ਟੀਮ ਵੀ ਮੌਕੇ ’ਤੇ ਪੁੱਜ ਗਈ ਹੈ।
;
;
;
;
;
;
;
;
;