JALANDHAR WEATHER

ਸ੍ਰੀ ਅਨੰਦਪੁਰ ਸਾਹਿਬ ਗੋਲੀਕਾਂਡ 'ਚ ਸਾਬਕਾ ਡੀ.ਐਸ.ਪੀ. ਦਿਲਸ਼ੇਰ ਸਿੰਘ ਰਾਣਾ ਗ੍ਰਿਫਤਾਰ

ਸ੍ਰੀ ਅਨੰਦਪੁਰ ਸਾਹਿਬ, 30 ਅਕਤੂਬਰ (ਜੇ. ਐਸ. ਨਿੱਕੂਵਾਲ)-ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ‘ਤੇ ਚਲੀਆਂ ਗੋਲੀਆਂ ਦੇ ਮਾਮਲੇ ਵਿਚ ਅੱਜ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਾਬਕਾ ਡੀ.ਐਸ.ਪੀ. ਦਿਲਸ਼ੇਰ ਸਿੰਘ ਰਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਐਸ.ਐਸ.ਪੀ. ਰੂਪਨਗਰ ਗੁਲਨੀਤ ਖੁਰਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਐਸ.ਐਸ.ਪੀ. ਨੇ ਕਿਹਾ ਕਿ ਦਿਲਸ਼ੇਰ ਸਿੰਘ ਰਾਣਾ ਅੱਜ ਅਦਾਲਤ ਕੋਲ ਆਤਮ-ਸਮਰਪਣ ਕਰਨ ਲਈ ਜਾ ਰਿਹਾ ਸੀ ਪਰ ਪੁਲਿਸ ਨੂੰ ਇਸਦੀ ਜਾਣਕਾਰੀ ਮਿਲਣ ਉਤੇ ਉਸਨੂੰ ਰਸਤੇ ਵਿਚ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੁੱਲ ਚਾਰ ਵਿਅਕਤੀਆਂ ਖ਼ਿਲਾਫ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਿਨ੍ਹਾਂ ਵਿਚੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਤਿੰਨਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਤੇਜ਼ ਕੀਤੀ ਜਾ ਰਹੀ ਹੈ।ਐਸ.ਐਸ.ਪੀ. ਗੁਲਨੀਤ ਖੁਰਾਣਾ ਨੇ ਹੋਰ ਦੱਸਿਆ ਕਿ ਇਸ ਘਟਨਾ ਦੌਰਾਨ ਵਰਤੇ ਗਏ ਪਿਸਤੌਲ ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ। ਇਸ ਮੌਕੇ ਐਸ.ਪੀ. ਗੁਰਦੀਪ ਸਿੰਘ ਗੋਸਲ, ਡੀ.ਐਸ.ਪੀ. ਜਸ਼ਨਦੀਪ ਸਿੰਘ, ਥਾਣਾ ਮੁਖੀ ਦਾਨਿਸ਼ਵੀਰ ਸਿੰਘ ਅਤੇ ਚੌਕੀ ਇੰਚਾਰਜ ਜਸਮੇਰ ਸਿੰਘ ਵੀ ਮੌਜੂਦ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ