JALANDHAR WEATHER

ਮਹਿਲਾ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਭਾਰਤ ਨੇ 5 ਵਿਕਟਾਂ ਨਾਲ ਹਰਾਇਆ ਆਸਟ੍ਰੇਲੀਆ ਨੂੰ

ਮੁੰਬਈ, 30 ਅਕਤੂਬਰ - ਮਹਿਲਾ ਵਿਸ਼ਵ ਕੱਪ 2025 ਦੇ ਦੂਸਰੇ ਸੈਮਫਾਈਨਲ ਵਿਚ ਮੇਜ਼ਬਾਨ ਭਾਰਤ ਨੇ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਟਾਸ ਜਿੱਤ ਕੇ ਆਸਟ੍ਰੇਲੀਆ ਦੀ ਕਪਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਆਸਟ੍ਰੇਲੀਆ ਦੀ ਟੀਮ 50 ਓਵਰਾਂ ਵਿਚ 338 ਦੌੜਾਂ ਬਣਾ ਕੇ ਆਊਟ ਹੋ ਗਈ। ਆਸਟ੍ਰੇਲੀਆ ਵਲੋਂ ਫੋਬੀ ਲਿਚਫੀਲਡ ਨੇ 119 (93 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ ਟੀਚਾ 48.3 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤ ਵਲੋਂ ਜੇਮੀਮਾ ਰੌਡਰਿਗਜ਼ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 127 (134 ਗੇਂਦਾਂ) ਦੌੜਾਂ ਬਣਾਈਆਂ, ਜੋ ਕਿ ਅੰਤ ਤੱਕ ਆਊਟ ਨਹੀਂ ਹੋਈ। ਜੇਮੀਮਾ ਰੌਡਰਿਗਜ਼ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।ਫਾਈਨਲ ਵਿਚ 2 ਨਵੰਬਰ ਨੂੰ ਭਾਰਤ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ