JALANDHAR WEATHER

ਪੱਛਮੀ ਬੰਗਾਲ: ਖੱਡ ’ਚ ਡਿੱਗੀ ਕਾਰ, ਤਿੰਨ ਦੀ ਮੌਤ

ਕੋਲਕਾਤਾ, 31 ਅਕਤੂਬਰ- ਪੱਛਮੀ ਬੰਗਾਲ ਦੇ ਦਾਰਜੀਲਿੰਗ ਵਿਚ ਬੀਤੀ ਰਾਤ ਇਕ ਕਾਰ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਪੁਲਿਸ ਨੇ ਅੱਜ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਪਹਾੜੀ ਖੇਤਰ ਵਿਚ ਇੱਕ ਸੜਕ 'ਤੇ ਇਕ ਤਿੱਖੇ ਮੋੜ 'ਤੇ ਹੋਇਆ।

ਕਾਰ ਕੁਰਸਿਓਂਗ ਵੱਲ ਜਾ ਰਹੀ ਸੀ। ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦਾਰਜੀਲਿੰਗ ਵਿਚ ਵੀਰਵਾਰ ਨੂੰ ਭਾਰੀ ਮੀਂਹ ਪਿਆ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਵੀ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ