JALANDHAR WEATHER

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼ਹੀਦ ਭਾਈ ਬੇਅੰਤ ਸਿੰਘ ਦੀ 41ਵੀਂ ਬਰਸੀ ਉਤਸ਼ਾਹ ਸਹਿਤ ਮਨਾਈ

ਅੰਮ੍ਰਿਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਹੋਏ ਸਾਕਾ ਨੀਲਾ ਤਾਰਾ ਤੋਂ ਬਾਅਦ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸੁਰੱਖਿਆ ਫੋਰਸਾਂ ਵਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ ਸਲਾਨਾ ਬਰਸੀ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਤੇ ਅਰਦਾਸ ਤੋਂ ਬਾਅਦ ਸ਼ਹੀਦ ਭਾਈ ਬੇਅੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਤੋਂ ਇਲਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਣ ਸਿੰਘ ਵਾਲਾ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਭਾਈ ਜਰਨੈਲ ਸਿੰਘ ਸਖੀਰਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ