JALANDHAR WEATHER

ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ,ਦੋ ਫੱਟੜ

ਜੰਡਿਆਲਾ ਮੰਜਕੀ (ਜਲੰਧਰ), 31 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਜੰਡਿਆਲਾ-ਨੂਰਮਹਿਲ ਰੋਡ ’ਤੇ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਦੋ ਮੋਟਰਸਾਇਕਲਾਂ ਦੀ ਆਹਮੋ ਸਾਹਮਣੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਦੇ ਗੰਭੀਰ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਤੌਹੀਦ ਆਲਮ ਪੁੱਤਰ ਫਾਜਲ ਮੁਹੰਮਦ ਵਾਸੀ ਜੰਡਿਆਲਾ ਥਾਣਾ ਸਦਰ ਜਲੰਧਰ ਅਤੇ ਅਮਨਦੀਪ ਪੁੱਤਰ ਅਵਤਾਰ ਚੰਦ ਵਾਸੀ ਨਾਹਲ ਥਾਣਾ ਨੂਰਮਹਿਲ ਵਜੋਂ ਹੋਈ ਹੈ। ਦੋ ਹੋਰ ਨੌਜਵਾਨਾਂ ਦੇ ਵੀ ਫੱਟੜ ਹੋਣ ਦਾ ਸਮਾਚਾਰ ਹੈ। ਫੱਟੜ ਨੌਜਵਾਨਾਂ ਦੀ ਪਛਾਣ ਰਾਹੁਲ ਤੇ ਸਾਲੂ ਵਾਸੀ ਜੰਡਿਆਲਾ ਵਜੋਂ ਹੋਈ ਹੈ। ਉਹਨਾਂ ਨੂੰ ਮੁਢਲੀ ਸਹਾਇਤਾ ਲਈ ਹਸਪਤਾਲ ਲਿਜਾਇਆ ਗਿਆ ਹੈ। ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਫੱਟੜ ਵਿਅਕਤੀਆਂ ਦੇ ਬਿਆਨ ਲੈਣ ਗਈ ਹੈ। ਲੋਕਾਂ ਅਨੁਸਾਰ ਇਸ ਸੜਕ ’ਤੇ ਪੈਂਦੇ ਇਕ ਸ਼ੈਲਰ ਕਾਰਨ ਸੜਕ ਦੀਆਂ ਦੋਹਾਂ ਸਾਈਡਾਂ ’ਤੇ ਖੜ੍ਹ ਹੁੰਦੇ ਟਰੱਕ ਵੀ ਕਿਸੇ ਵੱਡੀ ਦੁਰਘਟਨਾ ਨੂੰ ਅੰਜ਼ਮ ਦੇ ਸਕਦੇ ਹਨ ਅਤੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਇਸ ਪਾਸੇ ਧਿਆਨ ਦੇਣ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ