JALANDHAR WEATHER

ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਹਰਿਆਣਾ ਸਿੱਖ ਗੁ: ਪ੍ਰਬੰਧਕ ਕਮੇਟੀ ਦੀ ਸਾਲ 2025-26 ਲਈ ਬਜਟ ਮੀਟਿੰਗ ਕੀਤੀ ਰੱਦ

ਕਰਨਾਲ, 31 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਿੱਖ ਜੁਡੀਸ਼ੀਅਲ ਕਮਿਸ਼ਨ ਨੇ ਅੱਜ ਹੋਣ ਵਾਲੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਮੀਟਿੰਗ 2025-26 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ, ਜਿਸ ਦੇ ਵਿਰੋਧ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਕੁਰੂਕਸ਼ੇਤਰ ਮੁੱਖ ਦਫ਼ਤਰ ਵਿਖੇ ਇਕ ਜ਼ਰੂਰੀ ਮੀਟਿੰਗ ਕੀਤੀ। ਹਰਿਆਣਾ ਕਮੇਟੀ ਦੇ 34 ਮੈਂਬਰ ਮੀਟਿੰਗ ਵਿਚ ਸ਼ਾਮਿਲ ਹੋਏ। ਸਾਰੇ ਮੈਂਬਰਾਂ ਨੇ ਇਕਜੁੱਟ ਹੋ ਕੇ ਕਈ ਅਹਿਮ ਫੈਸਲੇ ਲਏ ਅਤੇ ਬਲਜੀਤ ਸਿੰਘ ਦਾਦੂਵਾਲ ਦੀ ਮੈਂਬਰੀ ਨੂੰ ਰੱਦ ਕਰਨ ਦਾ ਫੈਸਲਾ ਵੀ ਲਿਆ ਅਤੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਹਰਿਆਣਾ ਸਰਕਾਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਬੰਧ ਵਿਚ ਦਖਲ-ਅੰਦਾਜ਼ੀ ਕਰਨੀ ਬੰਦ ਕਰੇ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਨ ਦਿੱਤਾ ਜਾਵੇ। ਮੀਟਿੰਗ ਵਿਚ ਮੌਜੂਦ 34 ਮੈਂਬਰਾਂ ਨੇ ਆਪਣੀ ਇਕਜੁੱਟਤਾ ਦਿਖਾਈ ਅਤੇ ਇਕਜੁੱਟਤਾ ਦਿਖਾਉਂਦੇ ਹੋਏ ਅਹਿਮ ਫੈਸਲੇ ਲਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ