JALANDHAR WEATHER

ਦਰਿਆ ਰਸਤੇ ਪਾਕਿਸਤਾਨ ਤੋਂ ਭਾਰਤ ਪੁੱਜਾ ਨੌਜਵਾਨ ਗ੍ਰਿਫਤਾਰ

ਅਟਾਰੀ ਸਰਹੱਦ, 31 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨ ਤੋਂ ਦਰਿਆ ਰਸਤੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਅੰਦਰ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਬੀ.ਐਸ.ਐਫ. ਵਲੋਂ ਗ੍ਰਿਫਤਾਰ ਕਰਕੇ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਪਾਕਿਸਤਾਨੀ ਨਾਗਰਿਕ ਨੇ ਪਾਕਿਸਤਾਨ ਤੋਂ ਭਾਰਤ ਅੰਦਰ ਦਾਖਲ ਹੋਣ ਸਮੇਂ ਸਲਵਾਰ ਕਮੀਜ ਪਾਈ ਹੋਈ ਸੀ, ਜਿਸ ਕੋਲ ਇਕ ਮੋਬਾਇਲ ਤੇ ਇਕ ਲੋਈ ਸੀ,  ਬੀ.ਐਸ.ਐਫ. ਵਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿਚ ਦੱਸਿਆ ਗਿਆ ਹੈ ਕਿ ਉਕਤ ਪਾਕਿਸਤਾਨੀ ਨਾਗਰਿਕ ਜਿਸ ਦੀ ਪਛਾਣ ਨਹੀਂ ਹੋ ਸਕੀ, ਉਹ ਪਾਕਿਸਤਾਨ ਤੋਂ ਜਾਣ-ਬੁੱਝ ਕੇ ਅੰਤਰਰਾਸ਼ਟਰੀ ਸਰਹੱਦ ਸਤਲੁਜ ਦਰਿਆ ਦੇ ਕੰਢੇ ਕੰਢੇ ਪੈਦਲ ਚੱਲਦਾ ਹੋਇਆ ਭਾਰਤ ਅੰਦਰ ਦਾਖਲ ਹੋਣ ਉਤੇ ਬੀ.ਐਸ.ਐਫ. ਜਲਾਲਾਬਾਦ ਵਿਖੇ ਡਿਊਟੀ ਨਿਭਾਅ ਰਹੇ ਜਵਾਨਾਂ ਨੇ ਕਾਬੂ ਕੀਤਾ। ਬੀ.ਐਸ.ਐਫ. ਵਲੋਂ ਇਹ ਵੀ ਦੱਸਿਆ ਗਿਆ ਹੈ ਕਿ ਪਾਕਿਸਤਾਨੀ ਨਾਗਰਿਕ ਨੂੰ ਦਰਿਆ ਦੇ ਕੰਢੇ ਤੋਂ ਭਾਰਤ ਅੰਦਰ ਦਾਖਲ ਹੋਣ ਸਮੇਂ ਡਿਊਟੀ ਨਿਭਾਅ ਰਹੇ ਜਵਾਨਾਂ ਵਲੋਂ ਜ਼ੋਰ-ਜ਼ੋਰ ਦੀ ਆਵਾਜ਼ ਦੇ ਕੇ ਵਾਪਸ ਪਰਤਣ ਲਈ ਕਿਹਾ ਗਿਆ ਪਰ ਉਹ ਡਿਊਟੀ ਉਤੇ ਤਾਇਨਾਤ ਜਵਾਨਾਂ ਦੀ ਆਵਾਜ਼ ਦੀ ਪ੍ਰਵਾਹ ਨਾ ਕਰਦੇ ਹੋਏ ਜਲਦੀ ਨਾਲ ਭਾਰਤ ਅੰਦਰ ਦਾਖਲ ਹੋ ਗਿਆ, ਜਿਸ ਨੂੰ ਮੌਕੇ ਉਤੇ ਫੜ ਲਿਆ ਗਿਆ। ਗ੍ਰਿਫਤਾਰ ਪਾਕਿਸਤਾਨੀ ਨਾਗਰਿਕ ਕੋਲੋਂ ਬੀ.ਐਸ.ਐਫ. ਅਤੇ ਸਥਾਨਕ ਪੁਲਿਸ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈI 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ