ਪੰਜਾਬ ਸਰਕਾਰ ਨੇ ਸਰਦੀਆਂ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲਿਆ
ਧਰਮਗੜ੍ਹ (ਸੰਗਰੂਰ), 31 ਅਕਤੂਬਰ (ਗੁਰਜੀਤ ਸਿੰਘ ਚਹਿਲ)-ਪੰਜਾਬ ਸਰਕਾਰ ਨੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕੱਲ੍ਹ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ ਹੈ।
;
;
;
;
;
;
;
;