ਆਂਧਰਾ ਪ੍ਰਦੇਸ਼ ਮੰਦਰ ਹਾਦਸਾ: ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ, ਆਰਥਿਕ ਮਦਦ ਦਾ ਐਲਾਨ
ਨਵੀਂ ਦਿੱਲੀ, 1 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਹੋਈ ਭਗਦੜ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਤੇ ਕਿਹਾ ਕਿ ਮੈਂ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਹੋਈ ਭਗਦੜ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀ ਸ਼ਰਧਾਲੂਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ, ਜਦੋਂ ਕਿ ਜ਼ਖਮੀਆਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦਿੱਤੇ ਜਾਣਗੇ।
;
;
;
;
;
;
;
;
;