JALANDHAR WEATHER

ਜਥੇਦਾਰ ਗੜਗੱਜ ਵਲੋਂ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ

ਅੰਮ੍ਰਿਤਸਰ, 1 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਮਦਮੀ ਟਕਸਾਲ ਦੇ 14ਵੇਂ ਮੁਖੀ, ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਹਰਚਰਨ ਸਿੰਘ ਰੋਡੇ ਕਰੜੀ ਜੀਵਨ ਘਾਲਣਾ ਵਾਲੇ ਗੁਰਸਿੱਖ ਸਨ, ਜਿਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਖ਼ਾਲਸਾ ਪੰਥ ਨੂੰ ਵੱਡਾ ਘਾਟਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਕੈਪਟਨ ਹਰਚਰਨ ਸਿੰਘ ਰੋਡੇ ਜਿਨ੍ਹਾਂ ਨੇ ਫ਼ੌਜ ਅੰਦਰ ਵੱਡੀਆਂ ਸੇਵਾਵਾਂ ਨਿਭਾਈਆਂ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ