JALANDHAR WEATHER

ਥਾਣਾ ਲੋਪੋਕੇ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਬਰਾਮਦ

ਚੋਗਾਵਾਂ/ਅੰਮ੍ਰਿਤਸਰ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਮਾਣਯੋਗ ਮੁੱਖ ਮੰਤਰੀ ਪੰਜਾਬ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਾਣਯੋਗ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਮਨਿੰਦਰ ਸਿੰਘ ਅਤੇ ਨੀਰਜ ਕੁਮਾਰ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਵਿਚ ਥਾਣਾ ਲੋਪੋਕੇ ਪੁਲਿਸ ਵਲੋਂ 2 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਡੀ.ਐਸ.ਪੀ. ਨੀਰਜ ਕੁਮਾਰ ਨੇ ਕਿਹਾ ਕਿ ਥਾਣਾ ਲੋਪੋਕੇ ਦੇ ਐਸ.ਐਚ. ਓ. ਸਤਪਾਲ ਸਿੰਘ ਤੇ ਪੁਲਿਸ ਪਾਰਟੀ ਗਸ਼ਤ ਦੌਰਾਨ ਚੌਕ ਪੰਡੋਰੀ ਮੌਜੂਦ ਸੀ।

ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਣਪਛਾਤੇ ਵਿਅਕਤੀਆਂ ਨੇ ਪਾਕਿਸਤਾਨ ਵਲੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਹੈ। ਇਹ ਹੈਰੋਇਨ ਦੀ ਖੇਪ ਕਸ਼ਮੀਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਪਿੰਡ ਬੱਚੀਵਿੰਡ ਥਾਣਾ ਲੋਪੋਕੇ ਦੇ ਖੇਤਾਂ ਵਿਚ ਪਈ ਹੈ ਜੋ ਕਿ ਅਣਪਛਾਤੇ ਵਿਅਕਤੀ ਇਸ ਹੈਰੋਇਨ ਦੀ ਖੇਪ ਨੂੰ ਅੱਗੇ-ਪਿੱਛੇ ਕਰਨ ਦੀ ਤਾਂਗ ਵਿਚ ਹੈ। ਪੁਲਿਸ ਵਲੋਂ ਮੌਕੇ ਉਤੇ ਕਾਰਵਾਈ ਕਰਦਿਆਂ ਖੇਤਾਂ ਵਿਚੋਂ ਇਕ ਪੀਲੇ ਰੰਗ ਦਾ ਵੱਡਾ ਪੈਕੇਟ ਬਰਾਮਦ ਕੀਤਾ ਗਿਆ, ਜਿਸ ਨੂੰ ਖੋਲ੍ਹਣ ਉਤੇ 2 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਬਣਦੀ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ 21/23/29/61/85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ