ਆਂਧਰਾ ਪ੍ਰਦੇਸ਼ 'ਚ ਮੰਦਰ ਭਗਦੜ ਘਟਨਾ ਦੁਖਦਾਈ - ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਨਵੀਂ ਦਿੱਲੀ, 1 ਨਵੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਨੂੰ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿਚ ਇਕ ਮੰਦਰ ਵਿਚ ਭਗਦੜ ਵਿਚ ਜਾਨਾਂ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਸਵੇਰੇ 11:30 ਵਜੇ ਦੇ ਕਰੀਬ ਹੋਈ ਭਗਦੜ ਵਿਚ ਘੱਟੋ-ਘੱਟ 10 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਦੇ ਅਨੁਸਾਰ, ਜ਼ਿਆਦਾਤਰ ਪੀੜਤ ਔਰਤਾਂ ਸਨ। ਮੈਂ ਸੋਗ ਵਿਚ ਡੁੱਬੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਲਈ ਪ੍ਰਾਰਥਨਾ ਕਰਦੀ ਹਾਂ।
;
;
;
;
;
;
;
;
;