ਵੈਂਕਟੇਸ਼ਵਰ ਸਵਾਮੀ ਮੰਦਰ ਭਗਦੜ ਘਟਨਾ : ਮੰਤਰੀ ਲੋਕੇਸ਼ ਤੇ ਰਾਮ ਮੋਹਨ ਨੇ ਜ਼ਖਮੀਆਂ ਦਾ ਜਾਣਿਆ ਹਾਲ
ਆਂਧਰਾ ਪ੍ਰਦੇਸ਼, 1 ਨਵੰਬਰ-ਮੰਤਰੀ ਨਾਰਾ ਲੋਕੇਸ਼ ਅਤੇ ਕੇਂਦਰੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ ਸ਼੍ਰੀਕਾਕੁਲਮ ਹਸਪਤਾਲ ਵਿਚ ਜ਼ਖਮੀਆਂ ਨੂੰ ਮਿਲਣ ਲਈ ਪੁੱਜੇ ਜਿਥੇ ਉਨ੍ਹਾਂ ਨੂੰ ਵੈਂਕਟੇਸ਼ਵਰ ਸਵਾਮੀ ਮੰਦਰ ਵਿਚ ਭਗਦੜ ਤੋਂ ਬਾਅਦ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਸ਼੍ਰੀਕਾਕੁਲਮ ਵਿਚ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿਚ ਅੱਜ ਏਕਾਦਸ਼ੀ ਦੌਰਾਨ ਭਗਦੜ ਮਚਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਅੱਠ ਔਰਤਾਂ ਅਤੇ ਦੋ ਬੱਚੇ ਸ਼ਾਮਿਲ ਸਨ। ਇਸ ਦੇ ਨਾਲ ਹੀ 25 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
;
;
;
;
;
;
;
;
;