ਹੈਰੋਇਨ ਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਨੌਜਵਾਨ ਕਾਬੂ
ਸੁਲਤਾਨਵਿੰਡ, 1 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਿਆਂ ਤੇ ਲੁੱਟਾਂ-ਖੋਹਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਦੀ ਅਗਵਾਈ ਹੇਠ, ਏ. ਐਸ.ਆਈ. ਗੁਰਵਿੰਦਰ ਸਿੰਘ, ਏ. ਐੱਸ. ਆਈ. ਗੁਰਦੇਵ ਸਿੰਘ, ਹੌਲਦਾਰ ਮਨਿੰਦਰ ਸਿੰਘ ਅਤੇ ਸਿਪਾਹੀ ਅਕਾਸ਼ਦੀਪ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਦੀ ਪੱਤੀ ਬਹਿਣੀਵਾਲ ਵਿਖੇ ਕੀਤੀ ਜਾ ਰਹੀ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕਾਬੂ ਕੀਤੇ ਨੌਜਵਾਨ ਦੀ ਤਲਾਸ਼ੀ ਦੌਰਾਨ ਉਸ ਕੋਲੋਂ 20 ਗ੍ਰਾਮ ਹੈਰੋਇਨ ਤੇ 60 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾ ਦੱਸਿਆ ਕਿ ਇਸ ਨੌਜਵਾਨ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਕ੍ਰਿਸ਼ਨ ਕੁਮਾਰ ਪੁੱਤਰ ਪ੍ਰਭੂ ਰਾਮ ਵਾਸੀ ਨੇੜੇ ਗੁਰਦੁਆਰਾ ਦਮਦਮਾ ਸਾਹਿਬ ਸਰਕਾਰੀ ਪਲਾਟ ਮਾਲ ਮੰਡੀ ਵਜੋਂ ਹੋਈ ਹੈ।
;
;
;
;
;
;
;
;
;