ਪਿੰਡ ਸੁਲਤਾਨਵਿੰਡ ਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ
ਸੁਲਤਾਨਵਿੰਡ , 2 ਨਵੰਬਰ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੀ ਅਧੀਨ ਆਉਦੀ ਪੱਤੀ ਮਲਕੋ ਦੀ ਵਿਖੇ ਚੱਲੀ ਗੋਲੀ ਦੌਰਾਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਪਹਿਚਾਣ ਸੂਰਜ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪੱਤੀ ਮਲਕੋ ਦੀ ਪਿੰਡ ਸੁਲਤਾਨਵਿੰਡ ਵਜੋ ਹੋਈ , ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਥਾਣਾ ਸੁਲਤਾਨਵਿੰਡ ਦੀ ਪੁਲਿਸ ਇਸ ਕੇਸ ਦੀ ਜਾਂਚ ਕਰ ਰਹੀ ਹੈ।
;
;
;
;
;
;
;
;