ਸ੍ਰੀ ਮੁਕਤਸਰ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ
ਸ੍ਰੀ ਮੁਕਤਸਰ ਸਾਹਿਬ , 2 ਨਵੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਅਗਲੇ ਪੜਾਅ ਫ਼ਰੀਦਕੋਟ ਲਈ ਰਵਾਨਾ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਬੀਤੀ ਰਾਤ 11 ਵਜੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਿਆ ਸੀ।
ਅੱਜ ਸਵੇਰੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਗੀ ਹੋਈ। ਵੱਖ-ਵੱਖ ਰਾਜਨੀਤਿਕ ਆਗੂਆਂ, ਸ਼੍ਰੋਮਣੀ ਕਮੇਟੀ ਮੈਂਬਰਾਂ, ਧਾਰਮਿਕ ਆਗੂਆਂ, ਵੱਖ-ਵੱਖ ਸੰਗਠਨਾਂ, ਵਪਾਰ ਮੰਡਲ ਅਤੇ ਸ਼ਹਿਰ ਅਤੇ ਇਲਾਕੇ ਦੀ ਸੰਗਤ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਹਾਜ਼ਰੀ ਲਵਾਈ ਗਈ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ਤੇ ਲੰਗਰ ਲਾਏ ਗਏ ਅਤੇ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਸਰਾਏਨਾਗਾ, ਕੋਟਕਪੂਰਾ ਹੁੰਦਾ ਹੋਇਆ ਅੱਜ ਫ਼ਰੀਦਕੋਟ ਵਿਖੇ ਰਾਤਰੀ ਵਿਸ਼ਰਾਮ ਕਰੇਗਾ।
;
;
;
;
;
;
;
;