1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਅੰਮ੍ਰਿਤਸਰ, 2 ਨਵੰਬਰ ( ਹਰਮਿੰਦਰ ਸਿੰਘ) - ਨਵੰਬਰ 1984 ਵਿਚ ਮਾਰੇ ਗਏ ਸਿੱਖ ਪਰਿਵਾਰਾਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਗੁਰਦੁਆਰਾ ਸ਼ਹੀਦ ਭਾਈ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ l ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਭਗਵੰਤ ਸਿੰਘ ਧੰਗੇੜਾ, ਬਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।
;
;
;
;
;
;
;
;