ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12 ਵਜੇ ਸ਼ੁਰੂ ਹੋ ਰਿਹਾ ਹੈ। ਇਸ ਇਕੱਤਰਤਾ ਵਿਚ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਸ਼ਾਮਿਲ ਹੋਣਗੇ। ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸੰਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦਾ ਉਮੀਦਵਾਰ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਅਕਾਲੀ ਦਲ ਪੁਨਰ ਸੁਰਜੀਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਵਲੋਂ ਅਜੇ ਆਪਣੇ ਵਲੋਂ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ ਗਿਆ। ਅੱਜ ਪ੍ਰਧਾਨ ਚੋਣ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਵੀ ਚੋਣ ਹੋਵੇਗੀ।
;
;
;
;
;
;
;