ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਅੱਜ ਪੰਜਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਰਜਿੰਦਰ ਸਿੰਘ ਧਾਮੀ ਇਜਲਾਸ ਸਮਾਪਤ ਹੋਣ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇਸ ਮੌਕੇ ਉਹਨਾਂ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੈਂਬਰਾਂ ਵਲੋਂ ਬਹੁਤ ਗਿਣਤੀ ਵੋਟਾਂ ਪਾ ਕੇ ਉਹਨਾਂ ਨੂੰ ਜਿਤਾਉਣ ਲਈ ਧੰਨਵਾਦ ਕਰਦੇ ਹਨ।
ਉਹਨਾਂ ਕਿਹਾ ਕਿ ਅੱਜ ਦੀ ਚੋਣ ਉਪਰੰਤ ਇਹ ਸਪਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਸਲ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਸਭ ਦੇ ਸਹਿਯੋਗ ਨਾਲ 350 ਸਾਲਾਂ ਸ਼ਹੀਦੀ ਸ਼ਤਾਬਦੀ ਉਤਸਾਹ ਅਤੇ ਸ਼ਰਧਾ ਨਾਲ ਮਨਾਈ ਜਾਵੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖਾਂ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਅਮਰਬੀਰ ਸਿੰਘ ਢੋਟ ਅਤੇ ਅਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ਼ ਵਲੋਂ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।
;
;
;
;
;
;
;