JALANDHAR WEATHER

ਨਗਰ ਕੀਰਤਨ ਸੰਬੰਧੀ ਭਲਕੇ ਸੁਲਤਾਨਪੁਰ ਲੋਧੀ ਦੀਆਂ ਵਿੱਦਿਅਕ ਸੰਸਥਾਵਾਂ 'ਚ ਛੁੱਟੀ ਰਹੇਗੀ - ਡੀ.ਸੀ.

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਧਾਰਾ 163 ਤਹਿਤ ਹੁਕਮ ਜਾਰੀ ਕਰਕੇ ਕਪੂਰਥਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਵਿਚ 4 ਨਵੰਬਰ ਨੂੰ ਸਰਕਾਰੀ, ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਆਪਣੇ ਹੁਕਮ ਵਿਚ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੀ ਹਦੂਦ ਵਿਚ ਆਉਂਦੇ ਸਾਰੇ ਸਰਕਾਰੀ, ਗੈਰ-ਸਰਕਾਰੀ, ਸਕੂਲਾਂ ਕਾਲਜਾਂ ਵਿਚ 4 ਨਵੰਬਰ ਨੂੰ ਛੁੱਟੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ ਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਇਸ ਮਿਤੀ ਨੂੰ ਨਿਰਧਾਰਿਤ ਹਨ, ਉਥੇ ਇਹ ਹੁਕਮ ਲਾਗੂ ਨਹੀਂ ਹੋਵੇਗਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ