ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਕੱਲ੍ਹ 4 ਨਵੰਬਰ ਨੂੰ ਸਵੇਰੇ ਆਰੰਭ ਹੋ ਕੇ ਅੰਮ੍ਰਿਤਸਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਮਾਪਤ ਹੋਵੇਗਾI ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਲ੍ਹ ਦੁਪਹਿਰ 12 ਵਜੇ ਆਰੰਭ ਹੋਵੇਗਾ ਜੋ ਕਿ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਘੰਟਾ ਘਰ ਪਲਾਜ਼ਾ, ਬਾਜ਼ਾਰ ਮਾਈ ਸੇਵਾ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ ਵਾਲਾ, ਬਾਜ਼ਾਰ ਵਾਸਾਂ ਵਾਲਾ, ਆਟਾ ਮੰਡੀ, ਮੋਨੀ ਚੌਕ, ਕਰੋੜੀ ਚੌਕ, ਮੰਨਾ ਸਿੰਘ ਚੌਕ, ਪਰਾਗਦਾਸ ਚੌਕ ਤੇ ਸ੍ਰੀ ਗੁਰੂ ਰਾਮਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਕਿਹਾ ਕਿ 5 ਨਵੰਬਰ ਵਾਲੇ ਦਿਨ ਸੁੰਦਰ ਜਲੌਅ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸਜਾਏ ਜਾਣਗੇI ਉਨ੍ਹਾਂ ਕਿਹਾ ਕਿ 5 ਨਵੰਬਰ ਦੀ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀI
;
;
;
;
;
;
;