ਜੈਪੁਰ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ
ਨਵੀਂ ਦਿੱਲੀ, 3 ਨਵੰਬਰ-ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਰਾਜਸਥਾਨ ਦੇ ਜੈਪੁਰ ਵਿਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉਤੇ ਦੁੱਖ ਪ੍ਰਗਟਾਇਆ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਨਜ਼ਦੀਕੀ ਅਤੇ ਪਿਆਰੇ ਲੋਕਾਂ ਨੂੰ ਗੁਆ ਦਿੱਤਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
;
;
;
;
;
;
;