ਪੰਜਾਬ ਸਰਕਾਰ ਵਲੋਂ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਪੋਰਟਲ ਲਾਂਚ
ਚੰਡੀਗੜ੍ਹ, 3 ਨਵੰਬਰ (ਪੀ.ਟੀ.ਆਈ.)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪੈਨਸ਼ਨਰ ਸੇਵਾ ਪੋਰਟਲ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜੋ ਕਿ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤਾ ਗਿਆ। ਇਹ ਪੋਰਟਲ ਪੈਨਸ਼ਨ ਵੰਡ ਦੇ ਕਾਰਜ-ਪ੍ਰਣਾਲੀ ਨੂੰ ਸਵੈਚਾਲਿਤ ਕਰੇਗਾ ਅਤੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰੇਗਾ।
ਚੀਮਾ ਨੇ ਕਿਹਾ ਕਿ ਇਹ ਪੋਰਟਲ ਸ਼ੁਰੂ ਵਿਚ ਪੈਨਸ਼ਨਰਾਂ ਨੂੰ ਕੁਝ ਮੁੱਖ ਸੇਵਾਵਾਂ ਦੀ ਪੇਸ਼ਕਸ਼ ਕਰੇਗਾ - 'ਜੀਵਨ ਪ੍ਰਮਾਣ' ਮੋਬਾਇਲ ਐਪ ਰਾਹੀਂ ਡਿਜੀਟਲ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਉਤਰਾਧਿਕਾਰ ਮਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿਚ ਬਦਲਣ ਲਈ ਅਰਜ਼ੀ, ਛੁੱਟੀ ਯਾਤਰਾ ਰਿਆਇਤ ਪ੍ਰਾਪਤ ਕਰਨ ਲਈ ਅਰਜ਼ੀ, ਸ਼ਿਕਾਇਤ ਮਡਿਊਲ ਰਾਹੀਂ ਪੈਨਸ਼ਨ ਨਾਲ ਸੰਬੰਧਿਤ ਸ਼ਿਕਾਇਤਾਂ ਜਮ੍ਹਾਂ ਕਰਵਾਉਣਾ ਅਤੇ ਪ੍ਰੋਫਾਈਲ ਅਪਡੇਟ ਮਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ ਕਰਨਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਉਪਭੋਗਤਾ-ਅਨੁਕੂਲ ਹੈ। ਪੈਨਸ਼ਨਰ ਪੋਰਟਲ ਵਿਚ ਆਧਾਰ ਪ੍ਰਮਾਣੀਕਰਨ ਸਹੂਲਤ ਰਾਹੀਂ ਈ-ਕੇ.ਵਾਈ.ਸੀ. ਨੂੰ ਪੂਰਾ ਕਰਕੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਜਿਸਟਰਡ ਕਰ ਸਕਦੇ ਹਨ।
;
;
;
;
;
;
;