ਮਨੀ ਲਾਂਡ੍ਰਿੰਗ ਮਾਮਲੇ ’ਚ ਈ.ਡੀ. ਦੀ ਵੱਡੀ ਕਾਰਵਾਈ, ਅਨਿਲ ਅੰਬਾਨੀ ਦੀਆਂ 7500 ਕਰੋੜ ਦੀਆਂ ਜਾਇਦਾਦਾਂ ਜ਼ਬਤ
                  
ਨਵੀਂ ਦਿੱਲੀ , 3 ਨਵੰਬਰ - ਈ.ਡੀ. ਨੇ ਮਨੀ ਲਾਂਡ੍ਰਿੰਗ ਦੀ ਜਾਂਚ ਦੇ ਤਹਿਤ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ, ਉਨ੍ਹਾਂ ਦੀਆਂ ਕੰਪਨੀਆਂ ਤੇ ਸੰਬੰਧਿਤ ਸੰਸਥਾਵਾਂ ਨਾਲ ਜੁੜੀਆਂ 7500 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਾਂਚ ਏਜੰਸੀ ਨੇ 31 ਅਕਤੂਬਰ ਨੂੰ ਮਨੀ ਲਾਂਡ੍ਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੇ ਤਹਿਤ 43 ਜਾਇਦਾਦਾਂ ਨੂੰ ਜ਼ਬਤ ਕਰਨ ਲਈ 4 ਅੰਤ੍ਰਿਮ ਆਦੇਸ਼ ਜਾਰੀ ਕੀਤੇ। ਇਨ੍ਹਾਂ ’ਚ ਮੁੰਬਈ ਦੇ ਪਾਲੀ ਹਿੱਲ ਸਥਿਤ ਪਰਿਵਾਰਕ ਬੰਗਲੇ ਦੇ ਇਲਾਵਾ ਉਨ੍ਹਾਂ ਦੀਆਂ ਕੰਪਨੀਆਂ ਦੀਆਂ ਹੋਰ ਰਿਹਾਇਸ਼ੀ ਤੇ ਕਾਰੋਬਾਰੀ ਜਾਇਦਾਦਾਂ ਵੀ ਸ਼ਾਮਿਲ ਹਨ। ਈ.ਡੀ. ਦੀ ਕਾਰਵਾਈ ’ਤੇ ਅਨਿਲ ਅੰਬਾਨੀ ਜਾਂ ਉਨ੍ਹਾਂ ਦੇ ਗਰੁੱਪ ਵਲੋਂ ਤਤਕਾਲ ਕੋਈ ਪ੍ਰਤੀਕ੍ਰਿਆ ਨਹੀਂ ਮਿਲੀ।
ਈ.ਡੀ. ਦੇ ਅਨੁਸਾਰ ਆਰਕਾਮ ਅਤੇ ਇਸ ਦੀਆਂ ਸਮੂਹ ਕੰਪਨੀਆਂ ਨੇ 2010 ਅਤੇ 2012 ਦੇ ਵਿਚਕਾਰ ਘਰੇਲੂ ਅਤੇ ਵਿਦੇਸ਼ੀ ਕਰਜ਼ਦਾਤਾਵਾਂ ਤੋਂ ਕਰਜ਼ੇ ਲਏ, ਜਿਨ੍ਹਾਂ ਦੇ ਕੁੱਲ ਬਕਾਇਆ 40,185 ਕਰੋੜ ਰੁਪਏ ਸਨ। ਪੰਜ ਬੈਂਕਾਂ ਨੇ ਉਦੋਂ ਤੋਂ ਸਮੂਹ ਦੇ ਖਾਤਿਆਂ ਨੂੰ ਧੋਖਾਧੜੀ ਵਾਲਾ ਘੋਸ਼ਿਤ ਕੀਤਾ ਹੈ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;