ਭਾਰਤ ਤੋਂ ਪਾਕਿਸਤਾਨ ਪੁੱਜੇ ਜਥੇ ਦਾ ਭਰਵਾਂ ਸਵਾਗਤ
                  
                  
                  
                  
ਵਾਹਘਾ ਸਰਹੱਦ , 4 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਆਏ ਜਥੇ ਦਾ ਵਾਹਘਾ ਸਰਹੱਦ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਆਗੂ ਸਰਦਾਰ ਬਿਸ਼ਨ ਸਮੇਤ ਹੋਰ ਅਧਿਕਾਰੀਆਂ ਵਲੋਂ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਟਾਰੀ ਵਾਘਾ ਸਰਹੱਦ ਪਾਰ ਕਰਦਿਆਂ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਸ਼ਾਹਬਾਜ ਸ਼ਰੀਫ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ, ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਤੇ ਔਕਾਫ ਬੋਰਡ ਦੇ ਵਧੀਕ ਸਕੱਤਰ ਜਨਾਬ ਨਾਸਿਰ ਮੁਸ਼ਤਾਕ ਸਮੇਤ ਹੋਰ ਪਾਕਿਸਤਾਨੀ ਮੰਤਰੀਆਂ ਅਤੇ ਅਧਿਕਾਰੀਆਂ ਦੀਆਂ ਤਸਵੀਰਾਂ ਵਾਲੇ ਸਵਾਗਤੀ ਬੋਰਡ ਕਈ ਥਾਵਾਂ ’ਤੇ ਲੱਗੇ ਹੋਏ ਹਨ।
ਭਾਰਤ ਤੋਂ ਪਾਕਿਸਤਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਥੇਦਾਰ ਪਾਕਿਸਤਾਨ ਅਧਿਕਾਰੀਆਂ ਤੇ ਗੁਰਦੁਆਰਾ ਕਮੇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਭਾਰਤ ਤੋਂ ਪਾਕਿਸਤਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਲੀਡਰਾਂ ਬੀਬੀ ਗੁਰਿੰਦਰ ਕੌਰ ਭੋਲੂਵਾਲ, ਜਥੇਦਾਰ ਗੁਰਮੀਤ ਸਿੰਘ ਬੂਹ ਅਤੇ ਰਾਮਪਾਲ ਸਿੰਘ ਬੈਣੀਵਾਲ ਦਾ ਪਾਕਿਸਤਾਨ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਵਲੋਂ ਪਾਕਿਸਤਾਨ ਕਸਟਮ ਤੇ ਇਮੀਗ੍ਰੇਸ਼ਨ ਦਫਤਰ ਦੇ ਬਾਹਰ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;