JALANDHAR WEATHER

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਨਿੱਘਾ ਸਵਾਗਤ

ਅਟਾਰੀ ਸਰਹੱਦ, 4 ਨਵੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਅੱਜ ਭਾਰਤ ਤੋਂ ਅਟਾਰੀ ਸਰਹੱਦ ਰਸਤੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਹੋ ਕੇ ਭਾਰਤ ਤੋਂ ਪਾਕਿਸਤਾਨ ਗਏ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਪਾਕਿਸਤਾਨ ਪਹੁੰਚਣ ’ਤੇ ਅਟਾਰੀ ਸਰਹੱਦ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ, ਸਰਦਾਰ ਮਹੇਸ਼ ਸਿੰਘ, ਪਾਕਿਸਤਾਨ ਓਕਾਫ ਬੋਰਡ ਦੇ ਉੱਚ ਅਧਿਕਾਰੀਆਂ ਵਲੋਂ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ ਤੇ ਸਿੰਘ ਸਾਹਿਬ ਸ੍ਰੀ ਗੜਗੱਜ ਦਾ ਫੁੱਲਾਂ ਦੇ ਸਿਹਰੇ ਤੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ