JALANDHAR WEATHER

ਪਿੰਡ ਠੁੱਲੀਵਾਲ ਦਾ ਫੌਜੀ ਜਵਾਨ ਨਾਇਕ ਜਗਸੀਰ ਸਿੰਘ ਸ੍ਰੀਨਗਰ 'ਚ ਸ਼ਹੀਦ

ਮਹਿਲ ਕਲਾਂ,4 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ (ਬਰਨਾਲਾ) ਨਾਲ ਸੰਬੰਧਿਤ ਫੌਜੀ ਜਵਾਨ ਨਾਇਕ ਦੇ ਡਿਊਟੀ ਦੌਰਾਨ ਸ਼ਹੀਦ ਹੋ ਜਾਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਨਾਇਕ ਜਗਸੀਰ ਸਿੰਘ (36) ਪੁੱਤਰ ਸੁਖਦੇਵ ਸਿੰਘ ਵਾਸੀ ਠੁੱਲੀਵਾਲ ਨੇ ਬਾਰੵਵੀਂ ਸ਼੍ਰੇਣੀ ਤੱਕ ਦੀ ਵਿਦਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੁੱਲੀਵਾਲ ਤੋਂ ਪੂਰੀ ਕਰਕੇ ਉਹ 24 ਮਾਰਚ 2011 ਨੂੰ ਪਟਿਆਲਾ ਵਿਖੇ ਭਾਰਤੀ ਫੌਜ ਵਿਚ ਭਰਤੀ ਹੋਇਆ। ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ, 2012 'ਚ ਉਸ ਦੀ ਪਹਿਲੀ ਤਾਇਨਾਤੀ ਜ਼ਿਲ੍ਹਾ ਕਪੂਰਥਲਾ ਵਿਖ ਹੋਈ। ਵੱਖ-ਵੱਖ ਥਾਵਾਂ ’ਤੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹਾਲ 'ਚ ਹੀ ਸ੍ਰੀਨਗਰ ਦੇ ਬੜਗਾਮ ਵਿਖੇ ਸਿੱਖ ਰੈਜੀਮੈਂਟ ਮਦਰ 27 'ਚ ਤਇਨਾਤ ਸੀ, ਜਿਥੇ ਡਿਊਟੀ ਦੌਰਾਨ ਲੰਘੀ 3 ਨਵੰਬਰ ਦੀ ਸ਼ਾਮ ਉਹ ਸ਼ਹੀਦੀ ਦਾ ਜਾਮ ਪੀ ਗਿਆ।


ਪਤਾ ਲੱਗਾ ਹੈ ਕਿ ਸ਼ਹੀਦ ਦੀ ਦੇਹ 5 ਨਵੰਬਰ ਨੂੰ ਸਵੇਰੇ ਪਿੰਡ ਠੁੱਲੀਵਾਲ ( ਬਰਨਾਲਾ) ਪੁੱਜੇਗੀ। ਜਿਥੇ ਅੰਤਿਮ ਦਰਸ਼ਨਾਂ ਉਪਰੰਤ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ 'ਚ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ