ਕਬੱਡੀ ਖਿਡਾਰੀ ਦੇ ਅੰਤਿਮ ਸੰਸਕਾਰ 'ਤੇ ਪਰਿਵਾਰ ਦੀ ਬਣੀ ਸਹਿਮਤੀ
                  
ਜਗਰਾਉਂ (ਲੁਧਿਆਣਾ), 4 ਸਤੰਬਰ (ਕੁਲਦੀਪ ਸਿੰਘ ਲੋਹਟ)-ਗੋਲੀਆਂ ਮਾਰ ਕੇ ਹੱਤਿਆ ਕੀਤੇ ਕਬੱਡੀ ਖਿਡਾਰੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਪਹਿਲਾਂ ਪਰਿਵਾਰ ਨੇ ਘਟਨਾ 'ਚ ਸ਼ਾਮਿਲ ਤੀਜੇ ਦੋਸ਼ੀ ਦੀ ਗ੍ਰਿਫਤਾਰੀ ਤੱਕ ਤੇਜਪਾਲ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਫੈਸਲਾ ਲਿਆ ਸੀ। ਦੱਸਣਯੋਗ ਹੈ ਕਿ ਕਬੱਡੀ ਖਿਡਾਰੀ ਤੇਜਪਾਲ 31 ਅਕਤੂਬਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਘਟਨਾ ਵਾਲੇ ਦਿਨ ਤੋਂ ਹੀ ਪਰਿਵਾਰ ਨੇ ਮ੍ਰਿਤਕ ਦੇਹ ਨੂੰ ਸੰਭਾਲ ਘਰ ਵਿਚ ਰੱਖਿਆ ਹੋਇਆ ਸੀ ਤੇ ਪਰਿਵਾਰ ਘਟਨਾ 'ਚ ਸ਼ਾਮਿਲ ਤੀਜੇ ਦੋਸ਼ੀ ਦੀ ਗ੍ਰਿਫਤਾਰੀ ਤੱਕ ਪੋਸਟਮਾਰਟਮ ਨਾ ਕਰਵਾਉਣ ਅਤੇ ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ ਹੋਇਆ ਸੀ ਪਰ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਵਲੋਂ ਪਰਿਵਾਰ ਨੂੰ ਭਰੋਸਾ ਦੇਣ ਉਪਰੰਤ ਅੱਜ ਪਰਿਵਾਰ ਨੇ ਤੇਜਪਾਲ ਦੇ ਪੋਸਟਮਾਰਟਮ ਅਤੇ ਸਸਕਾਰ ਕਰਨ 'ਤੇ ਸਹਿਮਤੀ ਪ੍ਰਗਟ ਕਰ ਦਿੱਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜਗਰਾਉਂ ਦੇ ਹਸਪਤਾਲ ਲਿਆਂਦਾ ਗਿਆ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਤੇਜਪਾਲ ਦਾ ਅੰਤਿਮ ਸੰਸਕਾਰ ਕੱਲ੍ਹ 5 ਸਤੰਬਰ ਨੂੰ 12 ਵਜੇ ਪਿੰਡ ਗਿੱਦੜਵਿੰਡੀ ਵਿਖੇ ਕੀਤਾ ਜਾਵੇਗਾ।
        
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;