ਪਿੰਡ ਘੋਨੇਵਾਲਾ ਤੋਂ ਏ.ਕੇ. 47 ਰਾਈਫਲਾਂ, ਪਿਸਤੌਲ ਤੇ 295 ਜ਼ਿੰਦਾ ਕਾਰਤੂਸ ਬਰਾਮਦ
ਅਜਨਾਲਾ, ਰਮਦਾਸ ਗੱਗੋਮਾਹਲ, 4 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ ਦੀ ਅਗਵਾਈ ਹੇਠ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਦੂਰ ਵਸੇ ਪਿੰਡ ਘੋਨੇਵਾਲਾ ਤੋਂ 2 ਏ.ਕੇ. 47 ਰਾਈਫਲਾਂ, 1 ਪਿਸਤੌਲ ਅਤੇ 295 ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਬਰਾਮਦਗੀ ਮਾਮਲੇ ਵਿਚ ਥਾਣਾ ਰਮਦਾਸ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈI
;
;
;
;
;
;
;
;
;