JALANDHAR WEATHER

ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਤੋਂ ਨਗਰ ਕੀਰਤਨ ਸਜਾਇਆ

ਚੋਗਾਵਾਂ/ਅੰਮ੍ਰਿਤਸਰ, 5 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੀ ਆਰੰਭਤਾ ਬਾਬਾ ਹਰਜਾਪ ਸਿੰਘ ਢਿੱਲੋਂ ਵਲੋਂ ਅਰਦਾਸ ਕਰਕੇ ਕੀਤੀ ਗਈ, ਜਿਸ ਵਿਚ ਬਾਬਾ ਕੁਲਜੀਤ ਸਿੰਘ ਸਮੇਤ ਨਾਮਲੇਵਾ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਨਾਲ-ਨਾਲ ਜਾ ਰਹੀਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਕਪੂਰ ਸਿੰਘ, ਗੁ: ਭਾਈ ਲਾਲੋ ਜੀ, ਗੁ: ਬਾਬਾ ਜੀਵਨ ਸਿੰਘ, ਗੁ: ਬਾਬਾ ਮਾਲਾ ਸਿੰਘ ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਸੰਗਤਾਂ ਵਲੋਂ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ