ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ
ਮੌੜ ਮੰਡੀ,(ਬਠਿੰਡਾ), 6 ਨਵੰਬਰ (ਗੁਰਜੀਤ ਸਿੰਘ ਕਮਾਲੂ)- ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਅੱਜ ਦਿਹਾਂਤ ਹੋ ਗਿਆ। ਉਹ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਪਿਛਲੇ ਕਾਫ਼ੀ ਦਿਨਾਂ ਤੋਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਸਨ। ਉਹ ਆਪਣੇ ਪਿਛੇ ਪਤਨੀ ਤੋਂ ਇਲਾਵਾ 8 ਸਾਲਾਂ ਦੀ ਬੇਟੀ ਅਤੇ 5 ਸਾਲਾਂ ਦਾ ਬੇਟਾ ਛੱਡ ਗਏ ਹਨ। ਜੀਤ ਕੋਟਲੀ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਕੋਟਲੀ ਖੁਰਦ ਨੇੜੇ ਮੌੜ ਮੰਡੀ ਵਿਖੇ ਕੀਤਾ ਜਾ ਰਿਹਾ ਹੈ।
;
;
;
;
;
;
;
;