ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)-ਐਡਵੋਕੇਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਦੱਸ ਦਈਏ ਕਿ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਦੀ ਰੇਕੀ ਕਰਨ ਬਾਰੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ। ਚੋਣ ਕਮਿਸ਼ਨ ਨੂੰ ਲਿੱਖੀ ਚਿੱਠੀ ਵਿਚ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਦੀ ਰੇਕੀ ਕਰਵਾਈ ਜਾ ਰਹੀ ਹੈ। ਜੋ ਲੋਕਤੰਤਰ ਉਤੇ ਸਿੱਧਾ ਹਮਲਾ ਹੈ।
ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਇਕ ਸ਼ੱਕੀ ਕਾਰ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਦੀ ਧੀ ਕੰਚਨਪ੍ਰੀਤ ਕੌਰ ਦੇ ਕਾਫ਼ਲੇ ਦਾ ਪਿੱਛਾ ਕਰ ਰਹੀ ਸੀ | ਅੱਜ ਜਦੋਂ ਪਾਰਟੀ ਵਰਕਰਾਂ ਨੇ ਉਸ ਕਾਰ ਨੂੰ ਰੋਕਿਆ ਤਾਂ ਉਸ ਵਿਚੋਂ ਦੋ ਵਿਅਕਤੀ ਨਿਕਲੇ ਜਿਨ੍ਹਾਂ ਨੇ ਆਪਣੇ ਆਪ ਨੂੰ ਪੁਲਿਸ ਦੇ ਮੁਲਾਜ਼ਮ ਦੱਸਿਆ। ਕਲੇਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਹ ਵਿਅਕਤੀ ਕਦੇ ਆਖਦੇ ਸਨ ਕਿ ਉਨ੍ਹਾਂ ਦੀ ਡਿਊਟੀ ਐਸ.ਪੀ. ਰਿਪੁਦਮਨ ਸਿੰਘ ਨੇ ਲਗਾਈ ਹੈ ਤੇ ਕਦੇ ਕਹਿੰਦੇ ਸਨ ਕਿ ਸੀ.ਆਈ.ਏ. ਇੰਚਾਰਜ ਪ੍ਰਭਦੀਪ ਸਿੰਘ ਨੇ ਉਨ੍ਹਾਂ ਨੂੰ ਕੰਚਨਪ੍ਰੀਤ ਕੌਰ ਦੀਆਂ ਗਤੀਵਿਧੀਆਂ 'ਤੇ ਨਿਗਰਾਨੀ ਕਰਨ ਲਈ ਭੇਜਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਿਅਕਤੀ ਆਪਣੇ ਪਛਾਣ ਪੱਤਰ ਤੱਕ ਨਹੀਂ ਦਿਖਾ ਸਕੇ।
;
;
;
;
;
;
;
;