ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
ਨਵੀਂ ਦਿੱਲੀ, 7 ਨਵੰਬਰ- ਸੁਪਰੀਮ ਕੋਰਟ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਮਾਮਲੇ ਦੀ ਸੁਣਵਾਈ ਕਰੇਗਾ। ਸੰਸਦ ਮੈਂਬਰ ਅੰਮ੍ਰਿਤਪਾਲ ਨੇ ਖੁਦ ਇਸ ਸੰਬੰਧੀ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਉਨ੍ਹਾਂ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿਚ ਤੀਜੀ ਵਾਰ ਐਨ.ਐਸ.ਏ. ਲਾਗੂ ਕਰਨ ਨੂੰ ਚੁਣੌਤੀ ਦਿੱਤੀ ਹੈ।
ਅੰਮ੍ਰਿਤਪਾਲ ਦੇ ਵਕੀਲਾਂ ਦਾ ਤਰਕ ਹੈ ਕਿ ਐਨ.ਐਸ.ਏ. ਲਗਾਉਣਾ ਉਸਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ ਅਤੇ ਉਸ ਦੀ ਨਜ਼ਰਬੰਦੀ ਖਤਮ ਕੀਤੀ ਜਾਣੀ ਚਾਹੀਦੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਉਸ ਨੂੰ ਸੰਸਦ ਦੇ ਸੈਸ਼ਨਾਂ ਵਿਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਵੇ, ਜੋ ਉਸਦੀ ਨਜ਼ਰਬੰਦੀ ਕਾਰਨ ਰੋਕੇ ਗਏ ਹਨ। ਅੰਮ੍ਰਿਤਪਾਲ ਦੀ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਕ ਸੰਸਦ ਮੈਂਬਰ ਦੇ ਕੰਮਕਾਜ ਨੂੰ ਸੀਮਤ ਕਰਨਾ ਉਸ ਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਵਿਰੁੱਧ ਜਿਸ ਕਤਲ ਕੇਸ ਲਈ ਐਨ.ਐਸ.ਏ.ਦੀ ਮਿਆਦ ਵਧਾਈ ਗਈ ਹੈ, ਉਹ 9 ਅਕਤੂਬਰ, 2024 ਦਾ ਹੈ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹੈ।
;
;
;
;
;
;
;
;