ਅਕਾਲੀ ਦਲ ਵਾਰਸ ਪੰਜਾਬ ਦੇ ਚੋਣ ਇੰਚਾਰਜ ਸੁਖਦੇਵ ਸਿੰਘ ਠੱਕਰ ਸੰਧੂ ਉੱਪਰ ਜਾਨਲੇਵਾ ਹਮਲਾ
ਕਾਦੀਆਂ, (ਗੁਰਦਾਸਪੁਰ), 8 ਨਵੰਬਰ (ਹਰਦੀਪ ਸਿੰਘ ਸੰਧੂ)- ਕਾਦੀਆਂ ਦੇ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਸੁਖਦੇਵ ਸਿੰਘ ਅਕਾਲੀ ਦਲ ਵਾਰਸ ਪੰਜਾਬ ਦੇ ਮੁੱਖ ਬੁਲਾਰੇ ਅਤੇ ਤਰਨ ਤਾਰਨ ਚੋਣ ਦੇ ਇੰਚਾਰਜ ਬੀਤੀ ਰਾਤ ਚੋਣ ਪ੍ਰਚਾਰ ਕਰ ਕੇ ਘਰ ਵਾਪਸ ਪਰਤ ਰਹੇ ਸਨ ਤਾਂ ਅੰਮ੍ਰਿਤਸਰ-ਬਟਾਲਾ ਰੋਡ ਉੱਪਰ ਅਣ-ਪਛਾਤੇ ਵਿਅਕਤੀ ਵਲੋਂ ਗੱਡੀ ਉੱਪਰ ਪੈਟਰੋਲ ਬੰਬ ਸੁੱਟ ਕੇ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਗੱਡੀ ਪੂਰੀ ਤਰ੍ਹਾਂ ਝੁਲਸ ਗਈ। ਉਹਨਾਂ ਨੂੰ ਡੀ.ਐਮ.ਸੀ. ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ। ਇਸ ਸੰਬੰਧੀ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਹ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਦੀ ਉਨ੍ਹਾਂ ਚੋਣ ਕਮਿਸ਼ਨ ਕੋਲੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ।
;
;
;
;
;
;
;