JALANDHAR WEATHER

ਸ਼ਰਧਾਲੂਆਂ ਦਾ ਜਥਾ ਪੰਜਾ ਸਾਹਿਬ ਹਸਨ ਅਬਦਾਲ ਤੋਂ ਕਰਤਾਰਪੁਰ ਸਾਹਿਬ ਲਈ ਰਵਾਨਾ

ਹਸਨ ਅਬਦਾਲ, (ਪਾਕਿਸਤਾਨ), 8 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਪਾਕਿਸਤਾਨ ਆਇਆ ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਵਤਾਰ ਦੇ ਦਰਸ਼ਨ ਕਰਨ ਉਪਰੰਤ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਨਾਰੋਵਾਲ ਲਈ ਵਿਸ਼ੇਸ਼ ਬੱਸਾਂ ਰਾਹੀਂ ਰਵਾਨਾ ਹੋ ਗਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿ ਔਕਾਫ ਬੋਰਡ ਵਲੋਂ ਜਥੇ ਦੇ ਸ਼ਡਿਊਲ ਮੁਤਾਬਕ ਸਿੱਖ ਸ਼ਰਧਾਲੂ ਅੱਜ ਤੇ ਕੱਲ੍ਹ ਦੋ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ