ਚੋਣ ਕਮਿਸ਼ਨ ਵਲੋਂ ਐਸ.ਐਸ.ਪੀ. ਤਰਨਤਾਰਨ ਰਵਜੋਤ ਕੌਰ ਗਰੇਵਾਲ ਸਸਪੈਂਡ
ਚੰਡੀਗੜ੍ਹ, 8 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ। ਰਵਜੌਤ ਕੌਰ ਗਰੇਵਾਲ ਦੀ ਥਾਂ 'ਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਤਰਨਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
;
;
;
;
;
;
;