ਆਈ.ਪੀ.ਐਸ. ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ ਐਸ.ਐਸ.ਪੀ. ਨਿਯੁਕਤ
ਤਰਨਤਾਰਨ, 8 ਨਵੰਬਰ - ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ ਆਈ.ਪੀ.ਐਸ. ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਗਰੇਵਾਲ ਨੂੰ ਸਸਪੈਂਡ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਅਬਜ਼ਰਵਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚਾਂ ਪੰਚਾਂ ਨੂੰ ਪੁਲਿਸ ਧੱਕੇ ਨਾਲ ਘਰੋਂ ਚੁੱਕ ਕੇ ਲੈ ਗਈ ਸੀ। ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਨੇ ਐਸ.ਐਸ.ਪੀ. ਰਵਜੌਤ ਕੌਰ ਗਰੇਵਾਲ ਖ਼ਿਲਾਫ਼ ਕਾਰਵਾਈ ਕੀਤੀ ਹੈ।
;
;
;
;
;
;
;