ਪਿੰਡ ਹਮੀਦੀ ਵਿਖੇ ਭੁਲੇਖੇ ਨਾਲ ਤਾਰੀਖ਼ ਲੰਘੀ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
ਮਹਿਲ ਕਲਾਂ, 9 ਨਵੰਬਰ (ਅਵਤਾਰ ਸਿੰਘ ਅਣਖੀ)- ਪਿੰਡ ਹਮੀਦੀ ( ਬਰਨਾਲਾ) ਵਿਖੇ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਭੁਲੇਖੇ ਨਾਲ ਗ਼ਲਤ ਦਵਾਈ ਪੀਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ । ਸੰਬੰਧਿਤ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ, ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਲਵਿੰਦਰ ਸਿੰਘ ( 22 ) ਪੁੱਤਰ ਗੁਰਮੀਤ ਸਿੰਘ ਵਾਸੀ ਹਮੀਦੀ ਜੋ ਕਿ ਭਾਰਤੀ ਫ਼ੌਜ 'ਚ ਭਰਤੀ ਹੋ ਕੇ ਦੇਸ਼ ਸੇਵਾ ਨੂੰ ਸਮਰਪਿਤ ਹੋਣ ਬਾਰੇ ਸੋਚ ਰੱਖਦਾ ਸੀ। ਪਰ ਸਰੀਰਕ ਕੱਦ ਘੱਟ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦਾ ਸੀ। ਉਸ ਦੇ ਕੱਦ ਨੂੰ ਵਧਾਉਣ ਲਈ ਦਵਾਈ ਚੱਲ ਰਹੀ ਸੀ, ਪਰ ਉਸ ਵਲੋਂ ਭੁਲੇਖੇ ਨਾਲ ਘਰ 'ਚ ਪਈ ਤਾਰੀਖ਼ ਲੰਘੀ ਹੋਰ ਦਵਾਈ ਪੀ ਲੈਣ ਨਾਲ ਉਸ ਦੀ ਸਿਹਤ ਖਰਾਬ ਹੋ ਗਈ।
ਉਸ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿਥੋਂ ਗੰਭੀਰ ਹਾਲਤ ਕਾਰਨ ਬੀ. ਐੱਮ. ਸੀ.ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੇ ਪਿਤਾ ਗੁਰਮੀਤ ਸਿੰਘ ਹਮੀਦੀ ਦੇ ਬਿਆਨਾਂ ਦੇ ਅਧਾਰ ’ਤੇ ਧਾਰਾ 194 ਬੀ.ਐਨ. ਐਸ. ਤਹਿਤ ਕਾਰਵਾਈ ਅਮਲ 'ਚ ਲਿਆਈ ਗਈ ਹੈ।
;
;
;
;
;
;
;
;
;