ਦਿੱਲੀ ਪ੍ਰਦੂਸ਼ਣ ਵਿਰੋਧ ਪ੍ਰਦਰਸ਼ਨ, ਇੰਡੀਆ ਗੇਟ 'ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ
ਨਵੀਂ ਦਿੱਲੀ , 9 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਧੂੰਏਂ ਦੀ ਸੰਘਣੀ ਚਾਦਰ ਨੇ ਇਕ ਵਾਰ ਫਿਰ ਰਾਜਧਾਨੀ ਨੂੰ ਘੇਰ ਲਿਆ ਹੈ, ਅਤੇ ਏ. ਕਿਊ. ਆਈ. 400("ਗੰਭੀਰ ਸ਼੍ਰੇਣੀ") ਦੇ ਨੇੜੇ ਪਹੁੰਚ ਗਿਆ ਹੈ। ਦਿੱਲੀ ਵਿਚ ਕੁਝ ਲੋਕਾਂ ਨੇ ਵਿਰੋਧ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਦਿੱਲੀ ਵਿਚ ਪ੍ਰਦੂਸ਼ਣ ਨੂੰ ਹੱਲ ਕਰਨ ਲਈ ਤੁਰੰਤ ਕਾਰਵਾਈ ਅਤੇ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਹਾਲਾਂਕਿ, ਦਿੱਲੀ ਪੁਲਿਸ ਨੇ ਥੋੜ੍ਹੀ ਦੇਰ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ।
ਦਿੱਲੀ ਵਿਚ ਲੋਕ ਪ੍ਰਦੂਸ਼ਣ ਵਿਰੁੱਧ ਇੰਡੀਆ ਗੇਟ ਦੇ ਸਾਹਮਣੇ ਮਾਰਚ ਕਰ ਰਹੇ ਸਨ। ਉਨ੍ਹਾਂ ਨੇ ਵੱਖ-ਵੱਖ ਨਾਅਰਿਆਂ ਵਾਲੇ ਪੋਸਟਰ ਅਤੇ ਬੈਨਰ ਫੜੇ ਹੋਏ ਸਨ। ਉਨ੍ਹਾਂ ਮੰਗ ਕੀਤੀ ਕਿ ਦਿੱਲੀ ਸਰਕਾਰ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਨੀਤੀਆਂ ਬਣਾਏ।
;
;
;
;
;
;
;
;
;