JALANDHAR WEATHER

ਰਾਜਪਾਲ ਪੰਜਾਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ